ਹਰ ਯੋਗ ਲਾਭਪਾਤਰੀ ਤੱਕ ਪਹੁੰਚਾਇਆ ਜਾ ਰਿਹਾ ਹੈ ਸਰਕਾਰੀ ਯੋਜਨਾਵਾਂ ਦਾ ਲਾਭ: ਬ੍ਰਮ ਸ਼ੰਕਰ ਜਿੰਪਾ
ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸ਼ਿਕਾਇਤਾਂ ਦਾ ਜਲਦ ਹੱਲ ਕਰਨ ਦੇ ਦਿੱਤੇ ਨਿਰਦੇਸ਼
ਹੁਸ਼ਿਆਰਪੁਰ,: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਆਪਣੇ ਦਫ਼ਤਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ ’ਤੇ ਇਨ੍ਹਾਂ ਸਮੱਸਿਆਵਾਂ ਦਾ ਜਲਦ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਕੋਈ ਕਸਰ ਨਹੀਂ ਛੱਡ ਰਹੀ ਹੈ ਅਤੇ ਹਰ ਯੋਗ ਲਾਭਪਾਤਰੀ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਇਆ ਜਾ ਰਿਹਾ ਹੈ।ਕੈਬਨਿਟ ਮੰਤਰੀ ਨੇ ਅੱਜ ਆਪਣੇ ਦਫ਼ਤਰ ਵਿਚ ਲਗਾਏ ਜਨਤਾ ਦਰਬਾਰ ਵਿਚ ਕਰੀਬ 435 ਲੋਕਾਂ ਦੀਆਂ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸ਼ਿਕਾਇਤਾਂ ਨੂੰ ਗੌਰ ਨਾਲ ਸੁਣਦੇ ਹੋਏ ਅਧਿਕਾਰੀਆਂ ਨੂੰ ਇਨ੍ਹਾਂ ਸ਼ਿਕਾਇਤਾਂ ਦਾ ਨਿਯਮਾਂ ਅਨੁਸਾਰ ਜਲਦ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਪੁਲਿਸ, ਮਾਲ, ਸਿਹਤ, ਸਿੱਖਿਆ, ਜਲ ਸਪਲਾਈ ਤੇ ਸੈਨੀਟੇਸ਼ਨ, ਸਮਾਜਿਕ ਸੁਰੱਖਿਆ, ਖੁਰਾਕ ਤੇ ਸਿਵਲ ਸਪਲਾਈਜ਼, ਡਰੇਨੇਜ, ਮਾਈਨਿੰਗ, ਸਮਾਜਿਕ ਨਿਆ ਅਤੇ ਅਧਿਕਾਰਤਾ, ਖੇਤੀ, ਟਰਾਂਸਪੋਰਟ, ਸਹਿਕਾਰੀ, ਨਗਰ ਨਿਗਮ, ਡੇਅਰੀ ਵਿਕਾਸ, ਬਿਜਲੀ ਵਿਭਾਗ ਆਦਿ ਨਾਲ ਸਬੰਧਤ ਸ਼ਿਕਾਇਤਾਂ ਦਾ ਮੌਕੇ ’ਤੇ ਹੀ ਹੱਲ ਕੀਤਾ ਗਿਆ।
ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਉਹ ਆਪਣੇ ਦਫ਼ਤਰ ਵਿਚ ਜਿਥੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ, ਉਥੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਹੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੀ ’ਸਰਕਾਰ ਤੁਹਾਡੇ ਦੁਆਰ’ ਅਭਿਆਨ ਤਹਿਤ ਪਿੰਡਾਂ ਵਿਚ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਵਲ  ਡੇੜ੍ਹ ਸਾਲ ਵਿਚ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬਾ ਵਾਸੀਆਂ ਦੀ ਭਲਾਈ ਲਈ ਜੋ ਕੀਤਾ ਹੈ, ਉਹ ਦੂਜੀਆਂ ਸਰਕਾਰਾਂ ਸੋਚ ਵੀ ਨਹੀਂ ਸਕਦੀਆਂ। ਉਨ੍ਹਾਂ ਕਿਹਾ ਕਿ ਹਰ ਵਰਗ ਦੀ ਜ਼ਰੂਰਤ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਵੱਖ-ਵੱਖ ਯੋਜਨਾਵਾਂ ’ਤੇ ਕੰਮ ਕਰਕੇ ਲੋਕਾਂ ਤੱਕ ਸਿੱਧਾ ਲਾਭ ਪਹੁੰਚਾ ਰਹੀ ਹੈ।
Previous articleਸੰਤ ਬਾਬਾ ਪ੍ਰੀਤਮ ਦਾਸ ਹਸਪਤਾਲ ਰਾਏਪੁਰ ਰਸੂਲਪੁਰ ਵਿਖੇ ਅੱਖਾਂ ਦਾ ਫਰੀ ਕੈਂਪ ਸ਼ੁਰੂ : ਸੰਤ ਨਿਰਮਲ ਦਾਸ
Next articleजज बनी रवनीत कौर को किया बार एसोसिएशन के सदस्यों ने सम्मानित