ਫਗਵਾੜਾ,(ਸ਼ਿਵ ਕੋੜਾ): ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਰਾਜੂ ਦਰਵੇਸ਼ ਪਿੰਡ ਨੇ ਲੋਕਸਭਾ ਚੋਣ ਪ੍ਰਕ੍ਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਮੂਹ ਪੋਲਿੰਗ ਸਟਾਫ, ਪੁਲਿਸ ਅਤੇ ਪ੍ਰਸ਼ਾਸਨ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਚੋਣ ਕਮਿਸ਼ਨ ਦੀ ਹਦਾਇਤਾਂ ‘ਤੇ ਅਮਲ ਕਰਦਿਆਂ ਪੋਲਿੰਗ ਸਟਾਫ ਵਲੋਂ ਫਗਵਾੜਾ ਵਿਧਾਨਸਭਾ ਹਲਕੇ ‘ਚ ਪੋਲਿੰਗ ਦਾ ਕੰਮ ਬਹੁਤ ਹੀ ਸ਼ਾਂਤਮਈ ਮਾਹੌਲ ਵਿਚ ਪੂਰਾ ਕਰਵਾਇਆ ਗਿਆ ਹੈ ਜੋ ਸ਼ਲਾਘਾਯੋਗ ਹੈ। ਇਸ ਦੌਰਾਨ ਉਹਨਾਂ ਆਮ ਆਦਮੀ ਪਾਰਟੀ ਦੇ ਸਮੂਹ ਵਰਕਰਾਂ ਅਤੇ ਸਮਰਥਕਾਂ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ। ਜਿਹਨਾਂ ਨੇ ਹੁਸ਼ਿਆਰਪੁਰ ਲੋਕਸਭਾ ਹਲਕੇ ਤੋਂ ਪਾਰਟੀ ਉੱਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਦੀ ਜਿੱਤ ਨੂੰ ਯਕੀਨੀ ਬਨਾਉਣ ਲਈ ਦਿਨ-ਰਾਤ ਮਿਹਨਤ ਕੀਤੀ ਹੈ। ਦਲਜੀਤ ਰਾਜੂ ਨੇ ਭਰੋਸਾ ਜਤਾਇਆ ਕਿ ਪਾਰਟੀ ਵਰਕਰਾਂ ਦੀ ਮਿਹਨਤ ਜਰੂਰ ਸਫਲ ਹੋਵੇਗੀ ਅਤੇ 4 ਜੂਨ ਨੂੰ ਚੋਣ ਨਤੀਜਿਆਂ ਦੇ ਐਲਾਨ ਸਮੇਂ ਡਾ. ਚੱਬੇਵਾਲ ਭਾਰੀ ਬਹੁਮਤ ਨਾਲ ਹੁਸ਼ਿਆਰਪੁਰ ਸੀਟ ‘ਤੇ ਜਿੱਤ ਦਰਜ ਕਰਨਗੇ।