ਕੇਐਮਐਸ ਕਾਲਜ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੇ ਯੂਥ ਲੀਡਰਸ਼ਿਪ ਟ੍ਰੇਨਿੰਗ ਕੈਂਪ ਵਿੱਚ ਲਿਆ ਭਾਗ : ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ,(ਰਾਜਦਾਰ ਟਾਇਮਸ): ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਵਿਖੇ ਪ੍ਰਿੰਸੀਪਲ ਡਾ.ਸ਼ਬਨਮ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਦਿਨੀਂ ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵੱਲੋਂ ਡਲਹੌਜ਼ੀ ਵਿਖੇ 7 ਦਿਨਾਂ ਯੂਥ ਲੀਡਰਸ਼ਿਪ ਟ੍ਰੇਨਿੰਗ ਕੈਂਪ ਲਗਾਇਆ ਗਿਆ। ਇਸ ਟ੍ਰੇਨਿੰਗ ਕੈਂਪ ਵਿੱਚ ਵੱਖ ਵੱਖ ਕਾਲਜਾਂ ਦੇ 65 ਵਿਦਿਆਰਥੀਆਂ ਨੂੰ ਚੁਣਿਆ ਗਿਆ, ਜਿਸ ਵਿੱਚ ਕੇ.ਐਮ.ਐਸ ਕਾਲਜ ਦੇ 5 ਵਿਦਿਆਰਥੀ ਨੂੰ ਸ਼ਾਮਲ ਹੋਣ ਦਾ ਮੌਕਾ ਮਿਲਿਆ। ਇਸ ਕੈਂਪ ਵਿੱਚ ਵਿਦਿਆਰਥੀਆਂ ਨੂੰ ਕਲਚਰਲ ਐਕਟੀਵਿਟੀ, ਸਪੋਰਟਸ ਐਕਟੀਵਿਟੀ, ਡੀਬੇਟ ਅਤੇ ਗਰੁੱਪ ਡਿਸਕਸ਼ਨ ਬਾਰੇ ਟ੍ਰੇਨਿੰਗ ਦਿੱਤੀ ਗਈ। ਉਹਨਾਂ ਕਿਹਾ ਕਿ ਇਸ ਤਰਾਂ ਦੇ ਟ੍ਰੇਨਿੰਗ ਕੈਂਪ ਵਿਦਿਆਰਥੀਆਂ ਦੇ ਸਰੀਰਿਕ ਅਤੇ ਮਾਨਸਿਕ ਵਿਕਾਸ ਦੇ ਨਾਲ ਨਾਲ ਉਹਨਾਂ ਦੀ ਸਿੱਖਿਆ ਵਿੱਚ ਵੀ ਬਹੁਤ ਵਧੀਆ ਪ੍ਰਭਾਵ ਪਾਉਂਦੇ ਹਨ। ਇਸ ਤੋਂ ਇਲਾਵਾ ਚੇਅਰਮੈਨ ਚੌਧਰੀ ਕੁਮਾਰ ਸੈਣੀ, ਰਿਟਾਇਰਡ ਪ੍ਰਿੰਸੀਪਲ ਸਤੀਸ਼ ਕਾਲੀਆ, ਡਾਇਰੈਕਟਰ ਡਾ.ਮਾਨਵ ਸੈਣੀ ਅਤੇ ਪ੍ਰਿੰਸੀਪਲ ਡਾ.ਸ਼ਬਨਮ ਕੌਰ ਵੱਲੋਂ ਵਿਦਿਆਰਥੀਆਂ ਨੂੰ 7 ਦਿਨਾਂ ਯੂਥ ਲੀਡਰਸ਼ਿਪ ਟ੍ਰੇਨਿੰਗ ਕੈਂਪ ਦੇ ਸਰਟੀਫਿਕੇਟ ਵੰਡੇ ਅਤੇ ਇਸ ਟ੍ਰੇਨਿੰਗ ਕੈਂਪ ਨੂੰ ਸਫਲਤਾਪੂਰਵਕ ਪੂਰਾ ਕਰਨ ਲਈ ਵਧਾਈ ਦਿੱਤੀ। ਡਾਇਰੈਕਟਰ ਡਾ.ਮਾਨਵ ਸੈਣੀ ਨੇ ਯੂਨੀਵਰਸਿਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰਾਂ ਦੇ ਟ੍ਰੇਨਿੰਗ ਕੈਂਪ ਅਤੇ ਪ੍ਰੋਗਰਾਮ ਵਿਦਿਆਰਥੀਆਂ ਲਈ ਬਹੁਤ ਜਿਆਦਾ ਫਾਇਦੇਮੰਦ ਹਨ, ਯੂਨੀਵਰਸਿਟੀ ਨੂੰ ਭਵਿੱਖ ਵਿੱਚ ਇਸ ਤਰਾਂ ਦੇ ਹੋਰ ਵੀ ਪ੍ਰੋਗਰਾਮ ਕਰਵਾਉਣੇ ਚਾਹੀਦੇ ਹਨ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਐਚ.ਓ.ਡੀ ਡਾ.ਰਾਜੇਸ਼ ਕੁਮਾਰ, ਸੋਨਮ ਸਲਾਰੀਆ, ਮਨਜੀਤ, ਨੇਹਾ, ਲਵਪ੍ਰੀਤ ਸਿੰਘ, ਹਰਮਨਦੀਪ ਸਿੰਘ, ਗਗਨਦੀਪ ਸਿੰਘ, ਸ਼ਵੇਤਾ ਅਤੇ ਮਨਜੀਤ ਕੌਰ ਆਦਿ ਹਾਜ਼ਰ ਸਨ।