ਅਕਾਲੀ ਦਲ ਨੇ ਹਮੇਸ਼ਾ ਮੇਹਨਤੀ ਵਰਕਰਾਂ ਨੂੰ ਦਿੱਤਾ ਸਨਮਾਨ : ਲਾਲੀ ਬਾਜਵਾ

ਹੁਸ਼ਿਆਰਪੁਰ,(ਤਰਸੇਮ ਦੀਵਾਨਾ): ਅਕਾਲੀ ਦਲ ਦੀ ਹਾਈਕਮਾਂਡ ਵੱਲੋਂ ਹਮੇਸ਼ਾ ਮੇਹਨਤੀ ਵਰਕਰਾਂ ਤੇ ਆਗੂਆਂ ਦਾ ਮਾਣ-ਸਨਮਾਨ ਕੀਤਾ ਜਾਂਦਾ ਹੈ ਤੇ ਇਹੀ ਕਾਰਨ ਹੈ ਕਿ ਪਾਰਟੀ ਦਾ ਕੇਡਰ ਅੱਜ ਵੀ ਪੂਰੀ ਮਜ਼ਬੂਤੀ ਨਾਲ ਖੜ੍ਹਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਵਾਈਸ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਇੰਚਾਰਜ ਸ.ਜਤਿੰਦਰ ਸਿੰਘ ਲਾਲੀ ਬਾਜਵਾ ਵੱਲੋਂ ਪਾਰਟੀ ਦੇ ਪੀਏਸੀ ਮੈਂਬਰ ਨਿਯੁਕਤ ਕੀਤੇ ਗਏ, ਸਤਵਿੰਦਰ ਸਿੰਘ ਆਹੂਲਵਾਲੀਆ ਦਾ ਸਨਮਾਨ ਕਰਨ ਸਮੇਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਤਵਿੰਦਰ ਆਹਲੂਵਾਲੀਆ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਪਾਰਟੀ ਦੀ ਮਜ਼ਬੂਤੀ ਲਈ ਲਾਗਾਤਰ ਮੇਹਨਤ ਕੀਤੀ ਜਾ ਰਹੀ ਹੈ ਤੇ ਇਸੇ ਨੂੰ ਧਿਆਨ ਵਿੱਚ ਰੱਖਦੇ ਹੋਏ ਪਾਰਟੀ ਹਾਈਕਮਾਂਡ ਵੱਲੋਂ ਇਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ ਤੇ ਸਾਨੂੰ ਵਿਸ਼ਵਾਸ਼ ਹੈ ਕਿ ਆਹਲੂਵਾਲੀਆ ਪਹਿਲਾ ਦੀ ਤਰ੍ਹਾਂ ਮੇਹਨਤ ਜਾਰੀ ਰੱਖਣਗੇ। ਇਸ ਸਮੇਂ ਸਤਵਿੰਦਰ ਆਹਲੂਵਾਲੀਆ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਐਸ.ਜੀ.ਪੀ.ਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਜਤਿੰਦਰ ਸਿੰਘ ਲਾਲੀ ਬਾਜਵਾ ਦਾ ਧੰਨਵਾਦ ਕੀਤਾ ਗਿਆ। ਇਸ ਸਮੇਂ ਕੁਲਦੀਪ ਸਿੰਘ ਬਜਵਾੜਾ, ਪ੍ਰਭਪਾਲ ਬਾਜਵਾ, ਬਲਰਾਜ ਚੌਹਾਨ, ਜਪਿੰਦਰ ਅਟਵਾਲ, ਐਡਵੋਕੇਟ ਸ਼ਮਸ਼ੇਰ ਸਿੰਘ, ਰਣਧੀਰ ਸਿੰਘ ਭਾਰਜ, ਰਵਿੰਦਰਪਾਲ ਮਿੰਟੂ, ਸਿਮਰਜੀਤ ਗਰੇਵਾਲ ਆਦਿ ਵੀ ਮੌਜੂਦ ਸਨ।