ਕੇਐਮਐਸ ਕਾਲਜ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਿਆਰ ਕਪੂਰਥਲਾ ਦੇ ਵਿਦਿਆਰਥੀਆਂ ਨੂੰ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦਿੱਤੀ ਗਈ ਟ੍ਰੇਨਿੰਗ : ਪ੍ਰਿੰਸੀਪਲ ਡਾ.ਸ਼ਬਨਮ ਕੌਰ
ਦਸੂਹਾ,(ਰਾਜਦਾਰ ਟਾਇਮਸ): ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ ਐਂਡ ਮੈਨੇਜਮੈਂਟ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਿਆਰ, ਜਿਲ੍ਹਾ ਕਪੂਰਥਲਾ ਦੇ ਬਾਰਵੀਂ ਕਲਾਸ ਦੀਆਂ ਵਿਦਿਆਰਥਣਾਂ ਦੀ ਕਾਲਜ ਦੇ ਮੰਜੁਲਾ ਸੈਣੀ ਫੈਸ਼ਨ ਡਿਜ਼ਾਇਨਿੰਗ ਵਿਭਾਗ ਵੱਲੋਂ ਟ੍ਰੇਨਿੰਗ ਲਗਾਈ ਗਈ। ਇਸ ਟ੍ਰੇਨਿੰਗ ਵਿੱਚ ਵਿਦਿਆਰਥਣਾਂ ਨੂੰ ਕੇ.ਐਮ.ਐਸ ਕਾਲਜ ਦੇ ਮੰਜੁਲਾ ਸੈਣੀ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀਆਂ ਆਧੁਨਿਕ ਲੈਬਾਂ ਦਾ ਦੌਰਾ ਕਰਵਾਇਆ ਗਿਆ। ਸਕੂਲ ਦੇ ਵਿਦਿਆਰਥੀਆਂ ਨੇ ਮੰਜੁਲਾ ਸੈਣੀ ਫੈਸ਼ਨ ਡਿਜ਼ਾਇਨਿੰਗ ਵਿਭਾਗ ਵੱਲੋਂ ਫੈਸ਼ਨ ਡਿਜ਼ਾਇਨਿੰਗ ਦੀ ਪੜਾਈ ਵਿੱਚ ਵੱਖ ਵੱਖ ਤਰਾਂ ਦੀਆਂ ਤਕਨੀਕਾਂ, ਮਸ਼ੀਨਾਂ ਅਤੇ ਵਿਧੀਆਂ ਨੂੰ ਦੇਖਦਿਆਂ ਜਾਣਕਾਰੀ ਹਾਸਿਲ ਕੀਤੀ। ਇਸ ਤੋਂ ਇਲਾਵਾ ਫਸ਼ੀਂ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਫੈਸ਼ਨ ਸ਼ੋਅ, ਹੱਥ ਨਾਲ ਬਣਾਏ ਗਏ ਸਮਾਨ, ਪ੍ਰਦਰਸ਼ਨੀਆਂ ਅਤੇ ਪੜ੍ਹਾਈ ਦੇ ਤਰੀਕਿਆਂ ਨੂੰ ਦੇਖਦਿਆਂ ਵਿਦਿਆਰਥੀਆਂ ਦੀ ਪ੍ਰਤਿਭਾ ਦੀ ਪ੍ਰਸ਼ੰਸ਼ਾ ਕੀਤੀ। ਪ੍ਰਿੰਸੀਪਲ ਡਾ.ਸ਼ਬਨਮ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਿਆਰ ਦੇ ਬਾਰਵੀਂ ਕਲਾਸ ਦੀਆਂ ਵਿਦਿਆਰਥਣਾਂ ਅਤੇ ਅਧਿਆਪਕਾਂ ਦਾ ਸਵਾਗਤ ਕੀਤਾ। ਉਹਨਾਂ ਸਕੂਲ ਦੀਆਂ ਵਿਦਿਆਰਥਣਾਂ ਅਤੇ ਅਧਿਆਪਕਾਂ ਨੂੰ ਸੰਬੋਧਿਤ ਕਰਦੇ ਹੋਏ ਕੇ.ਐਮ.ਐਸ ਕਾਲਜ ਦੇ ਸਾਰੇ ਵਿਭਾਗਾਂ ਅਤੇ ਪ੍ਰੋਗਰਾਮਾਂ ਬਾਰੇ ਅਤੇ ਕਾਲਜ ਦੀਆਂ ਵਿਸ਼ੇਸ਼ਤਾਵਾਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਕਾਲਜ ਮੈਨੇਜਮੈਂਟ ਵੱਲੋਂ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਕੂਲ ਵਿੱਚ ਲਗਾਉਣ ਲਈ ਪੌਦਾ ਭੇਂਟ ਕੀਤਾ ਗਿਆ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਿਆਰ ਜਿਲ੍ਹਾ ਕਪੂਰਥਲਾ ਦੇ ਅਧਿਆਪਕ ਮੈਡਮ ਰਜਨੀ ਅਤੇ ਮੈਡਮ ਪ੍ਰੀਆ ਆਰੀਆ ਨੇ ਕਾਲਜ ਮੈਨੇਜਮੈਂਟ ਦਾ ਧੰਨਵਾਦ ਕਰਦਿਆਂ ਮੰਜੁਲਾ ਸੈਣੀ ਫੈਸ਼ਨ ਵਿਭਾਗ ਦੇ ਵਿਦਿਆਰਥੀਆਂ ਦੀ ਪ੍ਰਤਿਭਾ ਦੀ ਸਰਾਹਨਾ ਕੀਤੀ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ, ਡਾਇਰੈਕਟਰ ਡਾ.ਮਾਨਵ ਸੈਣੀ, ਐਚ.ਓ.ਡੀ ਡਾ.ਰਾਜੇਸ਼ ਕੁਮਾਰ, ਅਮਨਪ੍ਰੀਤ ਕੌਰ, ਮਨਜੀਤ, ਕਿਰਨਜੀਤ ਕੌਰ, ਅਮਨਪ੍ਰੀਤ ਕੌਰ, ਜਗਰੂਪ ਕੌਰ, ਸੋਨਮ ਸਲਾਰੀਆ, ਅਮਨਦੀਪ ਕੌਰ, ਦੀਕਸ਼ਾ ਸ਼ਰਮਾ, ਲਖਵਿੰਦਰ ਕੌਰ, ਰਜਨੀ, ਮਨਪ੍ਰੀਤ ਕੌਰ, ਜਸਵਿੰਦਰ ਕੌਰ, ਗੁਰਪ੍ਰੀਤ ਕੌਰ, ਪੱਲਵੀ ਅਤੇ ਵਿਦਿਆਰਥੀ ਹਾਜ਼ਰ ਸਨ।