ਸਰਕਾਰੀ ਹਾਈ ਸਕੂਲ ਭਾਣਾ ਨੇ ਲਗਾਇਆ ਮੈਥ ਮੇਲਾ:- ਅਨੀਤਾ ਅਰੋੜਾ
ਫਰੀਦਕੋਟ(ਵਿਪਨ ਕੁਮਾਰ ਮਿਤੱਲ): ਸਰਕਾਰੀ ਹਾਈ ਸਕੂਲ ਭਾਣਾ ਵਿਖੇ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲਾ ਸਿੱਖਿਆ ਅਫ਼ਸਰ (ਸੈ: ਸਿ:) ਸ.ਮੇਵਾ ਸਿੰਘ ਦੀ ਸਰਪ੍ਰਸਤੀ ਅਤੇ ਸਕੂਲ ਮੁਖੀ ਸ਼੍ਰੀਮਤੀ ਅਨੀਤਾ ਅਰੋੜਾ ਦੀ ਅਗਵਾਈ ਵਿੱਚ ਮੈਥ ਮੇਲਾ ਲਗਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਭਾਗ ਲਿਆ। ਸ਼੍ਰੀਮਤੀ ਅਨੀਤਾ ਅਰੋੜਾ ਨੇ ਦੱਸਿਆ ਕਿ ਇਹ ਮੇਲਾ ਸਕੂਲ ਦੇ ਹਿਸਾਬ ਵਿਸ਼ੇ ਦੇ ਅਧਿਆਪਕ ਸੰਦੀਪ ਮੋਂਗਾ ਦੀ ਦੇਖ ਰੇਖ ਹੇਠ ਲਗਾਇਆ ਗਿਆ। ਇਸ ਮੇਲੇ ਦਾ ਲਾਭ ਭਾਂਵੇ ਪੂਰੇ ਸਕੂਲ ਦੇ ਵਿਦਿਆਰਥੀਆਂ ਨੇ ਉਠਾਇਆ ਪਰ ਇਹ ਮੇਲਾ ਨੌਵੀਂ ਅਤੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਵੱਲੋਂ ਲਗਾਇਆ ਗਿਆ। ਸ਼੍ਰੀਮਤੀ ਅਨੀਤਾ ਅਰੋੜਾ ਨੇ ਦੱਸਿਆ ਕਿ ਮੇਲੇ ਦਿਰਾਂ ਵਿਦਿਆਰਥੀਆਂ ਵੱਲੋਂ ਮੈਥ ਨਾਲ ਸਬੰਧਿਤ ਮਾਡਲ ਅਤੇ ਚਾਰਟ ਬਣਾਏ ਗਏ ਅਤੇ ਮੈ ਥ ਅਲ ਸਬੰਧਿਤ ਕਿਰਿਆਵਾਂ ਕਰਵਾਈਆ ਗਈਆਂ ਜਿਸ ਵਿੱਚ ਵਿਦਿਆਰਥੀਆਂ ਨੇ ਡੂੰਘੀ ਦਿਲਚਸਪੀ ਦਿਖਾਈ ਮੇਲੇ ਨੂੰ ਸਫਲ ਬਣਾਉਣ ਲਈ ਅਧਿਆਪਕਾਂ ਨੇ ਪੂਰਾ ਸਹਿਯੋਗ ਦਿੱਤਾ। ਉਹਨਾ ਕਿਹਾ ਇਸ ਤਰਾਂ ਦੇ ਮੇਲਿਆਂ ਦਾ ਆਯੋਜਨ ਸਮੇ ਸਮੇਂ ਸਿਰ ਹੁੰਦਾ ਰਹਿਣਾ ਚਾਹੀਦਾ ਹੈ। ਸੰਦੀਪ ਮੋਂਗਾ ਨੇ ਵਿਦਿਆਰਥੀਆਂ ਨੂੰ ਹਿਸਾਬ ਵਿਸ਼ੇ ਨੂੰ ਪੜ੍ਹਨ ਲਈ ਉਤਸ਼ਾਹਿਤ ਕੀਤਾ ਤੇ ਦੱਸਿਆ ਕਿ ਹਿਸਾਬ ਵਿਸ਼ੇ ਦਾ ਸਾਡੇ ਰੋਜ਼ਾਨਾ ਜੀਵਨ ਵਿਚ ਬਹੁਤ ਵੱਡਾ ਸਬੰਧ ਹੈ। ਵਿਅਕਤੀ ਭਾਂਵੇ ਨੌਕਰੀ ਪੇਸ਼ਾ ਹੋਵੇ, ਭਾਂਵੇ ਕਿਸਾਨ ਹੋਵੇ ਭਾਂਵੇ ਦੁਕਾਨਦਾਰ ਹੋਵੇ ਹਿਸਾਬ ਹਰੇਕ ਨੂੰ ਆਉਣਾ ਚਾਹੀਦਾ ਹੈ।