ਫਗਵਾੜਾ,(ਸ਼ਿਵ ਕੌੜਾ): ਸਰਬੱਤ ਦਾ ਭਲਾ ਫਾਊਂਡੇਸ਼ਨ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਕਰਕੇ 57ਵਾਂ ਮਾਸਿਕ ਰਾਸ਼ਨ ਵੰਡ ਸਮਾਗਮ ਫਾਊਂਡੇਸ਼ਨ ਦੇ ਪ੍ਰਧਾਨ ਕਰਮਵੀਰ ਅਰੋੜਾ ਦੀ ਅਗਵਾਈ ਹੇਠ ਬਲੱਡ ਬੈਂਕ ਵਿਖੇ ਕਰਵਾਇਆ ਗਿਆ। ਜਿਸ ਵਿੱਚ ਫਾਊਂਡੇਸ਼ਨ ਦੇ ਚੇਅਰਮੈਨ ਵੀ.ਪੀ ਸਿੰਘ ਅਰੋੜਾ, ਸਮਾਜ ਸੇਵਿਕਾ ਸਾਉਦੀ ਸਿੰਘ ਅਤੇ ਹਿਊਮਨ ਰਾਈਟਸ ਕੌਂਸਲ (ਇੰਡੀਆ) ਐਂਡੀ ਕੁਰੱਪਸ਼ਨ ਸੈੱਲ ਦੇ ਪੰਜਾਬ ਪ੍ਰਧਾਨ ਰਮਨ ਨਹਿਰਾ ਨੇ ਵਿਸ਼ੇਸ਼ ਤੌਰ ਤੇ ਸਿਰਕਤ ਕੀਤੀ। ਉਹਨਾਂ ਤੋਂ ਇਲਾਵਾ ਲਾਇਨ ਗੁਰਦੀਪ ਸਿੰਘ ਕੰਗ ਨੇ ਵੀ ਉਚੇਰੇ ਤੌਰ ਤੇ ਹਾਜਰੀ ਲਗਵਾਈ। ਵੀ.ਪੀ ਸਿੰਘ ਅਰੋੜਾ ਅਤੇ ਹੋਰਨਾਂ ਪਤਵੰਤਿਆਂ ਨੇ ਲੋੜਵੰਦ ਔਰਤਾਂ ਨੂੰ ਰਾਸ਼ਨ ਦੀ ਵੰਡ ਕਰਦਿਆਂ ਦੀਵਾਲੀ, ਬੰਦੀ ਛੋੜ ਦਿਵਸ ਅਤੇ ਸ਼ਿਲਪ ਕਲਾ ਦੇ ਬਾਨੀ ਭਗਵਾਨ ਵਿਸ਼ਵਕਰਮਾ ਜੀ ਦੇ ਮਹਾਉਤਸਵ ਦੀਆਂ ਸ਼ੁੱਭ ਇੱਛਾਵਾਂ ਦਿੱਤੀਆਂ। ਪਤਵੰਤਿਆਂ ਨੇ ਕਿਹਾ ਕਿ ਸਮਾਜ ਦੇ ਸਮਰੱਥ ਲੋਕਾਂ ਨੂੰ ਅੰਨ ਦਾਨ ਵਰਗੇ ਨੇਕ ਕਾਰਜ ਕਰਦੇ ਰਹਿਣਾ ਚਾਹੀਦਾ ਹੈ, ਕਿਉਂਕਿ ਲੋੜਵੰਦਾਂ ਦੀ ਮੱਦਦ ਕਰਨਾ ਵੱਡੇ ਪਰਉਪਕਾਰ ਦਾ ਕੰਮ ਹੈ। ਇਹ ਸੇਵਾ ਪ੍ਰਮਾਤਮਾ ਵਲੋਂ ਭਾਗਾਂ ਵਾਲਿਅੰ ਨੂੰ ਹੀ ਨਸੀਬ ਹੁੰਦੀ ਹੈ। ਇਸ ਦੌਰਾਨ ਵਿਸ਼ੇਸ਼ ਤੌਰ ’ਤੇ ਪਹੁੰਚੀ ਸਮਾਜ ਸੇਵਿਕਾ ਸਾਊਦੀ ਸਿੰਘ ਅਤੇ ਰਮਨ ਨਹਿਰਾ ਨੇ ਸਰਬੱਤ ਦਾ ਭਲਾ ਫਾਊਂਡੇਸ਼ਨ ਵਲੋਂ ਸਮਾਜ ਸੇਵਾ ‘ਚ ਪਾਏ ਜਾ ਰਹੇ ਵਢਮੁੱਲੇ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ। ਰਮਨ ਨਹਿਰਾ ਨੇ ਦੱਸਿਆ ਕਿ ਵੀ.ਪੀ.ਸੀ ਅਰੋੜਾ ਅਤੇ ਉਨ੍ਹਾਂ ਦੀ ਫਾਊਂਡੇਸ਼ਨ ਬਲੱਡ ਬੈਂਕ ਵਿੱਚ ਕੀਤੇ ਜਾਣ ਵਾਲੇ ਸਮਾਜਿਕ ਕੰਮਾਂ ਵਿੱਚ ਵੀ ਹਮੇਮਸ਼ਾ ਵੱਧ-ਚੜ੍ਹ ਕੇ ਯੋਗਦਾਨ ਪਾਉਂਦੀ ਹੈ। ਅਖੀਰ ਵਿੱਚ ਪ੍ਰਧਾਨ ਕਰਮਵੀਰ ਅਰੋੜਾ ਨੇ ਸਮੂਹ ਪਤਵੰਤਿਆਂ ਦਾ ਪਹੁੰਚਣ ਲਈ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਹਰ ਮਹੀਨੇ ਲੋੜਵੰਦਾਂ ਨੂੰ ਰਾਸ਼ਨ ਵੰਡਦੀ ਹੈ। ਇਸ ਮੌਕੇ ਰਣਜੀਤ ਸਿੰਘ ਕਿੰਨੜਾ, ਮੋਹਨ ਲਾਲ ਤਨੇਜਾ, ਸੁਧਾ ਬੇਦੀ, ਜਸਵਿੰਦਰ ਸਿੰਘ ਭਗਤਪੁਰਾ ਅਤੇ ਹਰਬੰਸ ਲਾਲ ਆਦਿ ਹਾਜਰ ਸਨ।