ਹੁਸ਼ਿਆਰਪੁਰ,(ਰਾਜ਼ਦਾਰ ਟਾਇਮਸ): ਪੰਜਾਬ ਸਰਕਾਰ ਅਤੇ ਸਿਵਲ ਸਰਜਨ ਡਾ.ਪਵਨ ਕੁਮਾਰ ਸ਼ਗੋਤਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਦਫ਼ਤਰ ਹੁਸ਼ਿਆਰਪੁਰ ਵਿਖੇ ਸਹਾਇਕ ਸਿਵਲ ਸਰਜਨ ਕਮ ਜ਼ਿਲ੍ਹਾ ਪ੍ਰੋਗਰਾਮ ਅਫਸਰ ਨੈਸ਼ਨਲ ਬਲਾਇੰਡਨੈਸ ਕੰਟਰੋਲ ਪ੍ਰੋਗਰਾਮ ਡਾ.ਕਮਲੇਸ਼ ਕੁਮਾਰੀ ਵਲੋਂ ਜਿਲੇ ਦੇ ਸਾਰੇ ਅਪਥਲਮਿਕ ਅਫਸਰਾਂ ਦੀ ਮਹੀਨਾਵਾਰ ਮੀਟਿੰਗ ਕੀਤੀ ਗਈ। ਇਸ ਮੌਕੇ ਉਹਨਾਂ ਮਹੀਨਾਵਾਰ ਪ੍ਰਗਤੀ ਰਿਪੋਰਟ ਚੈੱਕ ਕੀਤੀ ਅਤੇ ਤਸੱਲੀ ਪ੍ਰਗਟ ਕੀਤੀ। ਮੀਟਿੰਗ ਦੌਰਾਨ ਡਾ.ਕਮਲੇਸ਼ ਕੁਮਾਰੀ ਨੇ ਨੈਸ਼ਨਲ ਕੰਟਰੋਲ ਆਫ ਬਲਾਇੰਡਨੈਸ ਪ੍ਰੋਗਰਾਮ ਦੇ ਅਨੁਸਾਰ ਅੰਨ੍ਹੇਪਣ ਦੀ ਰੋਕਥਾਮ ਲਈ ਅਪਥਲਮਿਕ ਅਫਸਰਾਂ ਨੂੰ ਨਿਰਦੇਸ਼ ਦਿੱਤੇ ਕਿ ਸਕੂਲਾਂ ਦੇ ਵਿਦਿਆਰਥੀਆਂ ਨੂੰ ਅੱਖਾਂ ਦੀਆਂ ਬਿਮਾਰੀਆਂ ਜਿਵੇਂ ਕਿ ਆਈ ਫਲੂ ਵਗ਼ੈਰਾ ਤੋਂ ਬਚਣ ਲਈ ਜਾਗਰੂਕ ਕੀਤਾ ਜਾਵੇ ਅਤੇ ਅੱਖਾਂ ਦੀ ਸਕਰੀਨਿੰਗ ਜਿਆਦਾ ਤੋਂ ਜਿਆਦਾ ਕੀਤੀ ਜਾਵੇ। ਘੱਟ ਨਜ਼ਰ ਦੇ ਵਿਦਿਆਰਥੀਆਂ ਦੀ ਨਜ਼ਰ ਚੈੱਕ ਕਰਕੇ ਐਨਕਾਂ ਦੇ ਨੰਬਰ ਦਿੱਤੇ ਜਾਣ। ਇਸ ਤੋਂ ਇਲਾਵਾ 60 ਸਾਲ ਤੋਂ ਉੱਪਰ ਦੇ ਸੀਨੀਅਰ ਸਿਟੀਜ਼ਨ ਨੂੰ ਨੇੜੇ ਦੀ ਨਜ਼ਰ ਦੀਆਂ ਮੁਫਤ ਐਨਕਾਂ ਮੁਹਈਆ ਕਰਵਾਈਆਂ ਜਾਣ ਤਾਂ ਜੋ ਮਰੀਜ਼ ਸਰਕਾਰ ਦੀਆਂ ਮੁਫਤ ਸਹੂਲਤਾਂ ਦਾ ਲਾਭ ਲੈ ਸਕਣ। ਇਸ ਮੌਕੇ ਐਨਬੀਸੀਪੀ ਦੀ ਸਟੈਨੋ ਆਸ਼ਾ ਬ੍ਰਹਮੀ ਅਤੇ ਹੋਰ ਹਾਜ਼ਰ ਸਨ।