ਕੇਐਮਐਸ ਕਾਲਜ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦਾ ਮਨਾਇਆ ਗਿਆ ਸ਼ਹੀਦੀ ਦਿਵਸ : ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ,(ਰਾਜਦਾਰ ਟਾਇਮਸ): ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ ਐਂਡ ਮੈਨੇਜਮੈਂਟ ਵਿਖੇ ਹਰ ਸਾਲ ਦੀ ਤਰ੍ਹਾ ਇਸ ਸਾਲ ਵੀ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦਾ ਸ਼ਹੀਦੀ ਦਿਵਸ ਮਨਾਇਆ ਗਿਆ। ਸ਼ਹੀਦਾਂ ਦੀਆਂ ਸ਼ਹਾਦਤਾਂ ਨੂੰ ਯਾਦ ਕਰਦੇ ਹੋਏ ਵਿਦਿਆਰਥੀਆਂ ਵੱਲੋਂ ਭਾਸ਼ਣ ਰਾਹੀਂ ਸ਼ਹੀਦਾਂ ਦੇ ਜੀਵਨ, ਸੰਘਰਸ਼ ਅਤੇ ਆਜ਼ਾਦੀ ਦੀ ਲੜਾਈ ਵਿੱਚ ਪਾਏ ਯੋਗਦਾਨ ਬਾਰੇ ਜਾਣਕਾਰੀ ਦਿੱਤੀ। ਡਾਇਰੈਕਟਰ ਡਾ.ਮਾਨਵ ਸੈਣੀ ਵੱਲੋਂ ਵਿਦਿਆਰਥੀਆਂ ਨੂੰ ਦੇਸ਼ ਪ੍ਰਤੀ ਇਮਾਨਦਾਰ ਅਤੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਉਹਨਾ ਕਿਹਾ ਕਿ ਸ਼ਹੀਦਾਂ ਦੀ ਸ਼ਹਾਦਤ ਨੂੰ ਕਦੇ ਵੀ ਭੁੱਲਣਾ ਨਹੀਂ ਚਾਹੀਦਾ ਕਿਉੰਕਿ ਸ਼ਹੀਦਾਂ ਨੇ ਸਾਡੇ ਲਈ ਆਪਣੀ ਜਿੰਦਗੀ ਦੀ ਕੁਰਬਾਨੀ ਦਿੱਤੀ ਹੈ ਅਤੇ ਸ਼ਹੀਦ ਅਮਰ ਹੁੰਦੇ ਹਨ। ਐਨ.ਐਸ.ਐਸ ਯੂਨਿਟ ਦੇ ਵਲੰਟੀਅਰਾਂ, ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਕੇ ਸ਼ਰਧਾਂਜਲੀ ਦਿੱਤੀ। ਇਸ ਮੌਕੇ ਤੇ ਐਚ.ਓ.ਡੀ ਡਾ.ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਜਸਵਿੰਦਰ ਕੌਰ, ਜਗਰੂਪ ਕੌਰ, ਪ੍ਰਿਯੰਕਾ ਦੇਵੀ, ਅਮਨਪ੍ਰੀਤ ਕੌਰ, ਸੋਨਮ ਸਲਾਰੀਆ, ਅਮਨਦੀਪ ਕੌਰ, ਨਵਨੀਤ ਕੌਰ, ਗੁਰਿੰਦਰਜੀਤ ਕੌਰ, ਰੀਮਾ ਸਿੰਘ, ਕਮਲਪ੍ਰੀਤ ਕੌਰ, ਮਲਕੀਤ ਕੌਰ ਅਤੇ ਲਵਦੀਪ ਸਿੰਘ ਹਾਜ਼ਰ ਸਨ।