ਜੀਆਰਡੀ ਸਿੱਖਿਆ ਸੰਸਥਾਵਾਂ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ
ਟਾਂਡਾ ਉੜਮੁੜ,(ਰਾਜ਼ਦਾਰ ਟਾਇਮਸ): ਸ੍ਰੀ ਗੁਰੂ ਰਾਮਦਾਸ ਜੀ ਸੇਵਾ ਸਿਮਰਨ ਸੁਸਾਇਟੀ ਟਾਂਡਾ ਵੱਲੋਂ ਚਲਾਏ ਜਾ ਰਹੇ ਜੀ.ਆਰ.ਡੀ ਇੰਟਰਨੈਸ਼ਨਲ ਇੰਸਟੀਟਿਊਟ ਆਫ ਨਰਸਿੰਗ ਕਾਲਜ ਅਤੇ ਜੀ.ਆਰ.ਡੀ ਇੰਟਰਨੈਸ਼ਨਲ ਸਕੂਲ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ।
ਜੀ.ਆਰ.ਡੀ ਸਿੱਖਿਆ ਸੰਸਥਾਵਾਂ ਦੀ ਚੇਅਰ ਪਰਸਨ ਪ੍ਰਦੀਪ ਕੌਰ ਤੇ ਐਮ.ਡੀ ਵਿਕਰਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸਮੂਹ ਸਟਾਫ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਪਹਿਲਾਂ 1 ਨਵੰਬਰ ਤੋਂ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।ਇਸ ਸਮਾਗਮ ਦੌਰਾਨ ਸੰਤ ਬਾਬਾ ਜਰਨੈਲ ਸਿੰਘ ਮੋਹਣ ਮਾਜਰਾ ਚੰਡੀਗੜ੍ਹ ਵਾਲੇ, ਭਾਈ ਜਸਵਿੰਦਰ ਸਿੰਘ ਮਾਡਲ ਟਾਉਨ, ਭਾਈ ਪਰਮਜੀਤ ਸਿੰਘ ਮੂਨਕਾਂ ਤੇ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀ ਗੁਰਬਾਣੀ ਕੀਰਤਨ ਅਤੇ ਗੁਰਮਤਿ ਵੀਚਾਰਾ ਰਾਹੀ ਨਿਹਾਲ ਕਰਦੇ ਹੋਏ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਅਤੇ ਇਤਿਹਾਸ ਤੇ ਚਾਨਣਾ ਪਾਇਆ ਤੇ ਉਹਨਾਂ ਵੱਲੋਂ ਦਰਸਾਏ ਗਏ ਸੇਵਾ ਤੇ ਸਿਮਰਨ ਦੇ ਮਾਰਗ ਤੇ ਚੱਲ ਕੇ ਆਪਣਾ ਜੀਵਨ ਸਫਲਾ ਕਰਨ ਦੀ ਪ੍ਰੇਰਣਾ ਦਿੱਤੀ।ਇਸ ਮੌਕੇ ਸੰਸਥਾ ਦੇ ਮੈਨੇਜਰ ਸਰਬਜੀਤ ਸਿੰਘ ਮੋਮੀ ਜੀਆਡੀ ਇੰਸਟੀਟਿਊਟ ਆਫ ਨਰਸਿੰਗ ਕਾਲਜ, ਜੀਆਰ ਦੀ ਇੰਟਰਨੈਸ਼ਨਲ ਸਕੂਲ, ਤੇ ਜੀਆਰ ਡੀ ਪੈਰਾ ਮੈਡੀਕਲ ਕਾਲਜ ਦੇ ਸਮੂਹ ਸਟਾਫ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਤੇ ਪ੍ਰਕਾਸ਼ ਦਿਹਾੜੇ ਦੀ ਮੁਬਾਰਕਵਾਦ ਦਿੱਤੀ। ਸਮਾਗਮ ਵਿੱਚ ਖੇਡਾ ਵਤਨ ਪੰਜਾਬ ਦੀਆਂ ਤੇ ਨੈਸ਼ਨਲ ਪੱਧਰ ਤੇ ਗਤਕੇ ਵਿੱਚ ਗੋਲਡ ਮੈਡਲ ਪ੍ਰਾਪਤ ਕਰਨ ਵਾਲੇ jਸਕੀਰਤ ਸਿੰਘ ਮਨਪ੍ਰੀਤ ਸਿੰਘ, ਗੁਰਬਾਣੀ ਕੰਠ ਮੁਕਾਬਲਿਆਂ ਵਿੱਚ ਸਥਾਨ ਹਾਸਲ ਕਰਨ ਵਾਲੇ ਹਰ ਗੁਰ ਸਿਮਰਤ ਜੀਤ ਸਿੰਘ ਮੋਮੀ ਨੂੰ ਵੀ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਅਮਨਦੀਪ ਸਿੰਘ ਸ਼ਾਹੀ ਪ੍ਰਿੰਸੀਪਲ ਅਮਨਦੀਪ ਕੌਰ ਢਿੱਲੋ ਪ੍ਰਿੰਸੀਪਲ ਰਾਜਵਿੰਦਰ ਕੌਰ ਦਲਜਿੰਦਰ ਕੌਰ ਲਵਲੀ ਸੈਣੀ ਸੁਮਨ ਬਾਲਾ ਗੁਰਪ੍ਰੀਤ ਕੌਰ, ਅਮਨਪ੍ਰੀਤ ਕੌਰ, ਮਨਦੀਪ ਕੌਰ, ਕਸ਼ਮੀਰ ਕੌਰ ਵੀ ਮੌਜੂਦ ਸਨ।