ਭਗਵੰਤ ਮਾਨ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਸਾਰੇ ਦਾਅਵੇ ਹੋਏ ਖੋਖਲੇ ਸਾਬਤ : ਐਡਵੋਕੇਟ ਰਾਜ ਗੁਲਜਿੰਦਰ ਸਿੰਘ ਸਿੱਧੂ

ਤਲਵਾੜਾ,(ਰਾਜਦਾਰ ਟਾਇਮਸ): ਸੀਨੀਅਰ ਭਾਜਪਾ ਆਗੂ ਐਡਵੋਕੇਟ ਰਾਜ ਗੁਲਜਿੰਦਰ ਸਿੰਘ ਸਿੱਧੂ ਵੱਲੋਂ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਸਕੀਮਾਂ ਸਬੰਧੀ ਵੱਖ-ਵੱਖ ਪਿੰਡਾਂ ਵਿੱਚ ਵਰਕਰਾਂ ਨਾਲ ਨੁੱਕਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਜਿਸ ਤਹਿਤ ਉਹਨਾਂ ਵੱਲੋਂ ਅੱਜ ਪਿੰਡ ਪਲੀਰ ਪੱਤੀ ਵਿਖੇ ਵਰਕਰਾਂ ਨਾਲ ਇੱਕ ਨੁਕੜ ਬੈਠਕ ਕੀਤੀ ਗਈ। ਜਿਸ ਵਿੱਚ ਪਾਰਟੀ ਦੀਆਂ ਉਪਲਬਧੀਆਂ ਅਤੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੋਂ ਵਰਕਰਾਂ ਨੂੰ ਜਾਨੂ ਕਰਵਾਇਆ ਗਿਆ। ਇਸ ਮੌਕੇ ਬੋਲਦਿਆਂ ਐਡਵੋਕੇਟ ਰਾਜ ਗੁਲਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਦੇ ਪੈਸੇ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ ਅਤੇ ਕੇਂਦਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਜਿਸ ਕਰਕੇ ਲੋਕ ਉਹਨਾਂ ਭਲਾਈ ਸਕੀਮਾਂ ਦਾ ਲਾਭ ਲੈਣ ਤੋਂ ਵਾਂਝੇ ਰਹਿ ਰਹੇ ਹਨ। ਪੰਜਾਬ ਸਰਕਾਰ ਵੱਲੋਂ ਜਿਸ ਸਪੀਡ ਨਾਲ ਪੰਜਾਬ ਤੇ ਕਰਜੇ ਦੀ ਪੰਡ ਭਾਰੀ ਕੀਤੀ ਜਾ ਰਹੀ ਹੈ, ਉਸ ਨਾਲ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀਵਾਲੀਆ ਹੋ ਜਾਵੇਗਾ ਅਤੇ ਪੰਜਾਬ ਦਾ ਵਿਕਾਸ ਠੱਪ ਹੋ ਜਾਵੇਗਾ। ਉਹਨਾਂ ਕਿਹਾ ਕਿ ਮਾਨ ਸਰਕਾਰ ਕੰਮ ਕਰਨ ਦੀ ਬਜਾਏ ਬਦਲਾਖੋਰੀ ਦੀ ਨੀਤੀ ਨਾਲ ਲੋਕਾਂ ਨੂੰ ਪੰਜਾਬ ਦੇ ਅਸਲ ਮੁੱਦਿਆਂ ਤੋਂ ਭਟਕਾਰ ਰਹੀ ਹੈ। ਐਡਵੋਕੇਟ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਜਿਸ ਬਦਲਾਵ ਲਈ ਲੋਕਾਂ ਨੇ ਉਹਨਾਂ ਨੂੰ ਵੋਟਾਂ ਪਾ ਕੇ ਪੰਜਾਬ ਵਿੱਚ ਸਰਕਾਰ ਬਣਾਈ ਹੈ। ਉਹ ਕਿਤੇ ਦੇਖਣ ਨੂੰ ਨਹੀਂ ਮਿਲ ਰਿਹਾ ਅਤੇ ਪੰਜਾਬ ਵਿੱਚ ਵਿਕਾਸ ਕਾਰਜ ਪੂਰੀ ਤਰਹਾਂ ਠੱਪ ਹੋ ਚੁੱਕੇ ਹਨ ਅਤੇ ਲੋਕ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਪਛਤਾ ਰਹੇ ਹਨ। ਉਹਨਾਂ ਕਿਹਾ ਕਿ ਅਜੇ ਤੱਕ ਪੰਜਾਬ ਸਰਕਾਰ ਵੱਲੋਂ ਕੀਤੇ ਦਾਅਵੇ ਅਨੁਸਾਰ ਕਿਸੇ ਵੀ ਕਿਸਾਨ ਅਤੇ ਹੜ ਪੀੜਿਤ ਨੂੰ ਮੁਆਵਜਾ ਨਹੀਂ ਦਿੱਤਾ ਗਿਆ। ਉਹਨਾਂ ਕਿਹਾ ਕਿ ਮਾਨ ਸਰਕਾਰ ਪੰਜਾਬ ਵਿੱਚ ਚੋਣਾਂ ਤੋਂ ਪਹਿਲਾਂ ਦਿੱਤੀਆਂ ਹੋਈਆਂ ਗਰੰਟੀਆਂ ਨੂੰ ਤੁਰੰਤ ਲਾਗੂ ਕਰੇ। ਇਸ ਮੌਕੇ ਬੈਠਕ ਵਿੱਚ ਚੌਧਰੀ ਰੂਪ ਲਾਲ, ਗੌਰਵ ਚੌਧਰੀ, ਰਾਮ ਦਾਸ, ਅਜੇ ਕੁਮਾਰ ਚੌਧਰੀ, ਪਰੋਫੈਸਰ ਉਪਦੇਸ਼ ਸਿੰਘ, ਲੈਫਟੀਨੈਂਟ ਬਲਵੀਰ ਸਿੰਘ, ਰਜਿੰਦਰ ਸਿੰਘ, ਏਐਸ ਆਈ ਕੁਲਤਾਰ ਸਿੰਘ, ਚੌਧਰੀ ਕੇਬਲ ਸਿੰਘ, ਸ਼ੰਬੂ ਦੱਤ ਰਾਣਾ, ਗੁਰਬਚਨ ਸਿੰਘ, ਜੋਗਿੰਦਰ ਸਿੰਘ ਰਾਣਾ, ਸਾਬਕਾ ਸਰਪੰਚ ਜਸਵਿੰਦਰ ਸਿੰਘ ਢੁਲਾਲ, ਸੁਸ਼ੀਲ ਸੰਧੂ, ਸ਼ਿਵ ਕੁਮਾਰ ਆਦਿ ਹਾਜ਼ਰ ਸਨ।