ਦਸੂਹਾ,(ਰਾਜ਼ਦਾਰ ਟਾਇਮਸ): ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਰਜਿ. ਦੀ ਵਿਸ਼ੇਸ਼ ਮੀਟਿੰਗ ਸਰਦਾਰ ਤਜਿੰਦਰ ਸਿੰਘ ਭਾਰਜ ਦੇ ਸਹਿਯੋਗ ਨਾਲ, ਕਰਨਲ ਜੋਗਿੰਦਰ ਲਾਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਸਕੱਤਰ ਜਰਨਲ ਚੌਧਰੀ ਕੁਮਾਰ ਸੈਣੀ ਨੇ ਦੱਸਿਆ ਕਿ ਸਭ ਤੋਂ ਪਹਿਲਾ ਅਕਤੂਬਰ ਮਹੀਨੇ ਵਿੱਚ ਲਗਾਏ ਆਯੁਰਵੈਦਿਕ ਕੈਂਪ ਦੀ ਚਰਚਾ ਕਰਦੇ ਹੋਏ ਸਾਰੇ ਮੈਂਬਰਾਂ ਨੇ ਇਸ ਕੈਂਪ ਦੀ ਕਾਮਯਾਬੀ ਲਈ ਐਸੋਸੀਏਸ਼ਨ ਦਾ ਧੰਨਵਾਦ ਕੀਤਾ ਅਤੇ ਹਰ ਸਾਲ ਕੈਂਪ ਲਗਾਉਣ ਦੀ ਪਰੰਪਰਾ ਨੂੰ ਜਾਰੀ ਰੱਖਣ ਦਾ ਫੈਸਲਾ ਕੀਤਾ ਗਿਆ। ਇਸ ਤੋਂ ਬਾਅਦ ਸੀਨੀਅਰ ਮੈਂਬਰ ਸੂਬੇਦਾਰ ਮੇਜਰ ਭਾਗ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਤੇ ਉਹਨਾ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ 2 ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਕ ਮਤੇ ਰਾਹੀਂ ਸਰਦਾਰ ਤਜਿੰਦਰ ਸਿੰਘ ਭਾਰਜ ਐਨ.ਆਰ.ਆਈ ਦਾ ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਸਵਾਗਤ ਕਰਨ ਤੇ ਧੰਨਵਾਦ ਕੀਤਾ ਗਿਆ। ਆਰੰਭ ਵਿੱਚ ਆਸਟ੍ਰੇਲੀਆ, ਹਾਂਗਕਾਂਗ ਅਤੇ ਮਕਾਓ ਦੀ ਵਿਦੇਸ਼ ਯਾਤਰਾ ਤੋਂ ਵਾਪਸ ਪਰਤਣ ਤੇ ਸਕੱਤਰ ਜਰਨਲ ਚੌਧਰੀ ਕੁਮਾਰ ਸੈਣੀ ਦਾ ਮੈਂਬਰਾਂ ਵੱਲੋਂ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ ਗਿਆ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਕਮਾਂਡੈਂਟ ਬਖਸ਼ੀਸ਼ ਸਿੰਘ, ਡਾ.ਦਿਲਬਾਗ ਸਿੰਘ ਹੁੰਦਲ, ਰਿਟਾਇਰਡ ਪ੍ਰਿੰਸੀਪਲ ਸਤੀਸ਼ ਕਾਲੀਆ, ਅਨਿਲ ਕੁਮਾਰ, ਮਾਸਟਰ ਬਲਵੀਰ ਸਿੰਘ, ਮਾਸਟਰ ਰਾਜਿੰਦਰ ਸਿੰਘ ਟਿੱਲੂਵਾਲ, ਸਰਵਣ ਸਿੰਘ, ਵਿਨੋਦ ਕੁਮਾਰ ਹੰਸ, ਜਗਮੋਹਨ ਸ਼ਰਮਾ, ਗਣੇਸ਼ ਦੱਤ, ਵਿਨੋਦ ਕੁਮਾਰ ਚੌਹਾਨ, ਇੰਦਰਜੀਤ, ਸ਼ਾਮਨਾਥ ਮਹਿਤਾ ਆਦਿ ਹਾਜ਼ਰ ਸਨ।