ਦਸੂਹਾ,(ਰਾਜਦਾਰ ਟਾਇਮਸ): ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਰਜਿ. ਦਸੂਹਾ ਦੀ ਵਿਸ਼ੇਸ਼ ਮੀਟਿੰਗ ਕਰਨਲ ਜੋਗਿੰਦਰ ਲਾਲ ਸ਼ਰਮਾ ਦੀ ਅਗਵਾਈ ਹੇਠ ਹੋਈ। ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਸਕੱਤਰ ਜਰਨਲ ਚੌਧਰੀ ਕੁਮਾਰ ਸੈਣੀ ਨੇ ਦੱਸਿਆ ਕਿ ਗਾਂਧੀ ਜਯੰਤੀ ਦੇ ਮੌਕੇ ਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਜੀ ਦੇ ਜੀਵਨ ਅਤੇ ਉਪਲੱਬਧੀਆਂ ਨੂੰ ਯਾਦ ਕੀਤਾ ਗਿਆ। ਉਹਨਾਂ ਦੇ ਜੀਵਨ ਅਤੇ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਦਿੱਤੇ ਯੋਗਦਾਨ ਬਾਰੇ ਰੌਸ਼ਨੀ ਪਾਈ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮਹਾਤਮਾ ਗਾਂਧੀ ਦੇ ਜਨਮ ਦਿਵਸ ਦੇ ਮੌਕੇ ਤੇ ਪੂਰੇ ਦੇਸ਼ ਵਿੱਚ ਸਵੱਛਤਾ ਪਖਵਾੜਾ ਦੀ ਮੁਹਿੰਮ ਸ਼ੁਰੂ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ ਸੀਨੀਅਰ ਸਿਟੀਜ਼ਨਜ਼ ਵੱਲੋਂ ਇਸ ਮੁਹਿੰਮ ਵਿੱਚ ਹਿੱਸਾ ਲੈਣ ਦਾ ਪ੍ਰੋਗਰਾਮ ਬਣਾਇਆ ਗਿਆ। ਇਸ ਵਿਸ਼ੇਸ਼ ਮੀਟਿੰਗ ਵਿੱਚ ਗਾਂਧੀ ਜਯੰਤੀ ਦੇ ਨਾਲ ਨਾਲ ਚੌਧਰੀ ਕੁਮਾਰ ਸੈਣੀ ਸਕੱਤਰ ਜਰਨਲ ਦਾ ਵੀ ਜਨਮ ਦਿਵਸ ਵਿਊ ਰੈਸਟੋਰੈਂਟ, ਪ੍ਰੀਤਮ ਮਾਲ, ਵਿਜੈ ਮਾਰਕਿਟ, ਦਸੂਹਾ ਵਿਖੇ ਮਨਾਇਆ ਗਿਆ ਅਤੇ ਮੀਟਿੰਗ ਤੋਂ ਬਾਅਦ ਲੰਚ ਦਾ ਪ੍ਰਬੰਧ ਵੀ ਕੀਤਾ ਗਿਆ। ਇਸ ਵਿਸ਼ੇਸ਼ ਮੀਟਿੰਗ ਵਿੱਚ ਰਿਟਾਇਰਡ ਪ੍ਰਿੰਸੀਪਲ ਸਤੀਸ਼ ਕਾਲੀਆ, ਡਾ.ਦਿਲਬਾਗ ਸਿੰਘ ਹੁੰਦਲ, ਜਗਜੀਤ ਸਿੰਘ ਬਲੱਗਣ, ਬ੍ਰਹਮ ਦੇਵ ਰੱਲਹਣ, ਅਨਿਲ ਕੁਮਾਰ ਐਨ.ਆਰ.ਆਈ, ਮਾਸਟਰ ਰਮੇਸ਼, ਸੁਰਿੰਦਰ ਨਾਥ ਸ਼ਰਮਾ, ਸ਼ਾਮ ਨਾਥ ਮਹਿਤਾ, ਵਿਪਨ ਕੁਮਾਰ ਗੰਭੀਰ, ਧਰਮਪਾਲ ਸਲਗੋਤਰਾ, ਕਮਾਂਡੈਂਟ ਬਖਸ਼ੀਸ਼ ਸਿੰਘ, ਮਾਸਟਰ ਜਗਮੋਹਨ ਸ਼ਰਮਾ, ਰਾਜਿੰਦਰ ਸਿੰਘ ਟਿੱਲੂਵਾਲ ਅਤੇ ਹਰਭਜਨ ਸਿੰਘ ਆਦਿ ਹਾਜ਼ਰ ਸਨ।