ਫਗਵਾੜਾ,(ਸ਼ਿਵ ਕੋੜਾ): ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਿਹਨਤੀ ‘ਆਪ’ ਵਲੰਟੀਅਰ ਸੁਰਿੰਦਰ ਸ਼ਰਮਾ ਨੂੰ ਪਾਰਟੀ ਦੇ ਬੁੱਧੀਜੀਵੀ ਵਿੰਗ ਜ਼ਿਲ੍ਹਾ ਕਪੂਰਥਲਾ ਇਕਾਈ ਦਾ ਪ੍ਰਧਾਨ ਨਾਮਜ਼ਦ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਸੂਬਾ ਵਿੰਗ ਦੇ ਸੰਯੁਕਤ ਸਕੱਤਰ ਦੇ ਅਹੁਦੇ ਦੀ ਅਹਿਮ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ। ਇਸ ਤੋਂ ਪਹਿਲਾਂ ਉਹ ਬੁੱਧੀਜੀਵੀ ਵਿੰਗ ਦੇ ਜ਼ਿਲ੍ਹਾ ਜਨਰਲ ਸਕੱਤਰ ਦਾ ਅਹੁਦਾ ਸੰਭਾਲ ਰਹੇ ਸਨ। ਉਨ੍ਹਾਂ ਦੀ ਯੋਗਤਾ, ਵਫ਼ਾਦਾਰੀ ਅਤੇ ਪਾਰਟੀ ਪ੍ਰਤੀ ਸਮਰਪਿਤ ਭਾਵਨਾ ਨੂੰ ਦੇਖਦਿਆਂ ਪਾਰਟੀ ਨੇ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਧਾਨ ਅਤੇ ਸੂਬਾ ਸੰਯੁਕਤ ਸਕੱਤਰ ਦਾ ਚਾਰਜ ਦਿੱਤਾ ਹੈ। ਸੁਰਿੰਦਰ ਸ਼ਰਮਾ ਨੇ ਆਪਣੀ ਨਿਯੁਕਤੀ ਲਈ ਪੰਜਾਬ ਪ੍ਰਧਾਨ ਭਗਵੰਤ ਮਾਨ, ਕਾਰਜਕਾਰੀ ਪ੍ਰਧਾਨ ਪਿ੍ਰੰਸੀਪਲ ਬੁੱਧ ਰਾਮ ਅਤੇ ਕੌਮੀ ਜਨਰਲ ਸਕੱਤਰ ਸੰਦੀਪ ਪਾਠਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਸਮਾਜ ਦੇ ਬੁੱਧੀਜੀਵੀ ਵਰਗ ਨੂੰ ਪੰਜਾਬ ਸਰਕਾਰ ਦੀਆਂ ਪਿਛਲੇ ਦੋ ਸਾਲਾਂ ਦੀਆਂ ਪ੍ਰਾਪਤੀਆਂ ਅਤੇ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਜਾਣੂ ਕਰਵਾਇਆ ਜਾਵੇਗਾ। ਤਾਂ ਜੋ ਆਉਣ ਵਾਲੀਆਂ ਲੋਕਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਸਮਾਜ ਦੇ ਬੁੱਧੀਜੀਵੀ ਵਰਗ ਦਾ ਭਰਪੂਰ ਸਮਰਥਨ ਪ੍ਰਾਪਤ ਹੋ ਸਕੇ ਅਤੇ ਜ਼ਿਲ੍ਹੇ ਦੀਆਂ ਸਾਰੀਆਂ ਵਿਧਾਨਸਭਾ ਸੀਟਾਂ ਤੋਂ ਲੋਕਸਭਾ ਚੋਣਾਂ ਲਈ ਨਾਮਜ਼ਦ ਕੀਤੇ ਗਏ ਉਮੀਦਵਾਰਾਂ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਈ ਜਾ ਸਕੇ।