ਫਗਵਾੜਾ,(ਸ਼ਿਵ ਕੋੜਾ) ਧਰਮ ਦੀ ਚਾਦਰ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਗੁਰਦੁਆਰਾ ਭਾਈ ਦੇਸੁ ਜੀ ਪਿੰਡ ਅਠੌਲੀ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਗ੍ਰਾਮ ਪੰਚਾਇਤ ਤੋਂ ਇਲਾਵਾ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰਾ ਕਮੇਟੀ ਫਗਵਾੜਾ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਸਹਿਤ ਕਰਵਾਇਆ ਗਿਆ। ਇਸ ਮੌਕੇ ਸ਼ਾਮ ਨੂੰ ਰਹਿਰਸ ਸਾਹਿਬ ਦੇ ਪਾਠ ਉਪਰੰਤ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ। ਉਪਰੰਤ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਕੁਲਵਿੰਦਰ ਸਿੰਘ ਵੀਰ ਨੇ ਸਰਬੱਤ ਦੇ ਭਲੇ ਅਤੇ ਸਿੱਖ ਪੰਥ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ। ਸ਼ਾਮ 7 ਵਜੇ ਧਾਰਮਿਕ ਦੀਵਾਨ ਸਜਾਏ ਗਏ। ਜਿਸ ਵਿਚ ਪੰਥ ਪ੍ਰਸਿੱਧ ਕਥਾ ਵਾਚਕ ਭਾਈ ਸਰਬਜੀਤ ਸਿੰਘ ਲੁਧਿਆਣਾ ਵਾਲਿਆਂ ਨੇ ਕਥਾ ਵਿਚਾਰ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਉਹਨਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਉਹਨਾਂ ਦੀ ਸ਼ਹਾਦਤ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਇਸ ਤੋਂ ਇਲਾਵਾ ਭਾਈ ਸੰਤੋਖ ਸਿੰਘ ਸੂਬੇਦਾਰ ਅਤੇ ਗਾਂਧਰਾ ਵਾਲੀਆਂ ਬੀਬੀਆਂ ਦੇ ਕੀਰਤਨੀ ਜੱਥੇ ਨੇ ਸੰਗਤਾਂ ਨੂੰ ਗੁਰੂ ਯਸ਼ ਸਰਵਣ ਕਰਵਾਇਆ। ਸਮਾਗਮ ਦੌਰਾਨ ਵੱਡੀ ਗਿਣਤੀ ‘ਚ ਸੰਗਤਾਂ ਨੇ ਹਾਜਰੀ ਲਗਵਾ ਕੇ ਗੁਰੂ ਸਾਹਿਬਾਨ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਪ੍ਰਬੰਧਕਾਂ ਵਲੋਂ ਰਾਗੀ ਤੇ ਕੀਰਤਨੀ ਜਥਿਆਂ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਪਾ ਕੇ ਸਨਮਾਨਤ ਕੀਤਾ ਗਿਆ।  ਗਰੂ ਘਰ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਇੰਟਰਨੈਸ਼ਨਲ ਗੋਲਡ ਮੈਡਲਿਸਟ ਢਾਡੀ ਪਲਦੀਪ ਸਿੰਘ ਅਠੌਲੀ ਦੇ ਪਿਤਾ ਸ. ਗੁਰਬਖਸ਼ ਸਿੰਘ ਅਠੌਲੀ, ਜਥੇਦਾਰ ਬਹਾਦਰ ਸਿੰਘ ਸੰਗਤਪੁਰ, ਜਥੇਦਾਰ ਸੁੱਚਾ ਸਿੰਘ ਬਿਸ਼ਨਪੁਰ, ਦੀਪ ਸਿੰਘ ਗਾਂਧਰਾ, ਨੰਬਰਦਾਰ ਮੋਹਨ ਸਿੰਘ ਮਾਹੂਵਾਲ, ਢਾਡੀ ਦੀਦਾਰ ਸਿੰਘ ਸੰਗਤਪੁਰ, ਨੰਬਰਦਾਰ ਝਿਰਮਲ ਸਿੰਘ ਨਾਰੰਗਸ਼ਾਹਪੁਰ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਰੇਵਲ ਸਿੰਘ, ਚੂਹੜ ਸਿੰਘ ਗੰਢਮ, ਮੈਨੇਜਰ ਮੁਖਤਿਆਰ ਸਿੰਘ ਗੁਰੂ ਨਾਨਕ ਨੇਤਰਹੀਣ ਬਿਰਧ ਆਸ਼ਰਮ ਸਪਰੋੜ, ਢਾਡੀ ਇੰਦਰਜੀਤ ਸਿੰਘ, ਅੰਮ੍ਰਿਤ ਸਿੰਘ, ਸੁਖਵਿੰਦਰ ਸਿੰਘ ਠੱਕਰਕੀ ਆਦਿ ਵੀ ਹਾਜਰ ਸਨ।