ਫਗਵਾੜਾ(ਸ਼ਿਵ ਕੋੜਾ): ਸੀ.ਬੀ.ਐਸ.ਈ 10+2 ਬੋਰਡ ਦੀ ਪ੍ਰੀਖਿਆ ਵਿੱਚ ਡਿਵਾਈਨ ਪਬਲਿਕ ਸਕੂਲ ਦਾ ਨਤੀਜਾ ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਸ਼ਾਨਦਾਰ ਰਿਹਾ। ਸਾਇੰਸ, ਕਾਮਰਸ ਅਤੇ ਆਰਟਸ ਗਰੁੱਪ ਦੇ ਵਿਦਿਆਰਥੀਆਂ ਨੇ ਵਧੀਆ ਅੰਕ ਹਾਸਲ ਕਰਦੇ ਹੋਏ ਸਕੂਲ ਦਾ ਮਾਣ ਬਰਕਰਾਰ ਰੱਖਿਆ ਹੈ। ਸਕੂਲ ਪ੍ਰਿੰਸੀਪਲ ਰੇਣੂ ਠਾਕੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਇੰਸ ਗਰੁੱਪ ਵਿੱਚ ਕਰਮਨਿਆ ਅਗਰਵਾਲ 92.6 ਫੀਸਦੀ ਅੰਕ ਲੈ ਕੇ ਪਹਿਲਾ, ਅਨਮੋਲ ਮਹਿਤਾ 90.2 ਫੀਸਦੀ ਅੰਕਾਂ ਨਾਲ ਦੂਸਰਾ ਅਤੇ ਕੋਮਲਪ੍ਰੀਤ ਕੌਰ ਸਹੋਤਾ ਨੇ 85 ਫੀਸਦੀ ਅੰਕ ਹਾਸਲ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ। ਖਾਸ ਗੱਲ ਇਹ ਹੈ ਕਿ ਕਰਮਨਿਆ ਅਗਰਵਾਲ ਨੇ ਕੈਮਿਸਟਰੀ ਵਿੱਚ ਪੂਰੇ ਸੌ ਅੰਕ ਪ੍ਰਾਪਤ ਕੀਤੇ ਹਨ। ਉਨ੍ਹਾਂ ਦੱਸਿਆ ਕਿ ਕਾਮਰਸ ਦੀ ਹੋਣਹਾਰ ਵਿਦਿਆਰਥਣ ਮਨਰੀਤ ਕੌਰ ਨੇ 94.2 ਫ਼ੀਸਦੀ ਅੰਕ ਲੈ ਕੇ ਨਾ ਸਿਰਫ਼ ਗਰੁੱਪ ਵਿੱਚ ਸਗੋਂ ਸਕੂਲ ਵਿੱਚ ਵੀ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਜਦਕਿ ਕਾਮਰਸ ਗਰੁੱਪ ਦੀ ਹਰਲੀਨ ਕੌਰ ਅਤੇ ਤਰਨਦੀਪ ਕੌਰ ਸਾਂਝੇ ਤੌਰ ’ਤੇ 88.6 ਫੀਸਦੀ ਅੰਕ ਲੈ ਕੇ ਦੂਜਾ ਤੇ ਹਰਲੀਨ ਕੌਰ ਅਰੋੜਾ ਨੇ 79 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਆਰਟਸ ਗਰੁੱਪ ਵਿੱਚ ਅਨਿਕੇਤ ਕੌਸ਼ਲ 80 ਫੀਸਦੀ ਅੰਕ ਲੈ ਕੇ ਪਹਿਲੇ, ਤਨੀਸ਼ਾ ਘਾਰੂ 79.8 ਫੀਸਦੀ ਅੰਕ ਲੈ ਕੇ ਦੂਜੇ ਅਤੇ ਹਰਨੀਤ ਕੌਰ 73.8 ਫੀਸਦੀ ਅੰਕ ਲੈ ਕੇ ਤੀਜੇ ਸਥਾਨ ’ਤੇ ਰਹੇ ਹਨ। ਇਸ ਮੌਕੇ ਸਕੂਲ ਚੇਅਰਮੈਨ ਪੰਕਜ ਕਪੂਰ ਨੇ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਉਹਨਾਂ ਨੇ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕਰਦਿਆਂ ਕਾਲਜ ਪੱਧਰ ਦੀ ਪੜ੍ਹਾਈ ਪੂਰੀ ਤਨਦੇਹੀ ਨਾਲ ਕਰਨ ਅਤੇ ਜ਼ਿੰਦਗੀ ਵਿੱਚ ਸਫ਼ਲਤਾ ਦੇ ਨਵੇਂ ਸਿਖਰਾਂ ਨੂੰ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ। ਪਿ੍ਰੰਸੀਪਲ ਰੇਣੂ ਠਾਕੁਰ ਨੇ ਵੀ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਸਕੂਲ ਸਟਾਫ਼ ਅਤੇ ਬੱਚਿਆਂ ਦੇ ਮਾਪਿਆਂ ਨੂੰ ਇਸ ਸਫ਼ਲਤਾ ਲਈ ਵਧਾਈ ਦਿੱਤੀ।