ਜੀ.ਆਰ.ਡੀ ਸਿੱਖਿਆ ਸੰਸਥਾਵਾਂ ਟਾਂਡਾ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ

ਟਾਂਡਾ ਉੜਮੁੜ,: ਸ੍ਰੀ ਗੁਰੂ ਰਾਮਦਾਸ ਦੀ ਸੇਵਾ ਸੁਸਾਇਟੀ ਟਾਂਡਾ ਵੱਲੋਂ ਚਲਾਈ ਜਾ ਰਹੇ ਜੀ.ਆਰ.ਡੀ ਇੰਸਟੀਚਿਊਟ ਆਫ ਨਰਸਿੰਗ ਕਾਲਜ ਟਾਂਡਾ ਤੇ  ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਭੈਣ-ਭਰਾ ਦੇ ਪਵਿੱਤਰ ਪਿਆਰ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਸੰਸਥਾ ਦੀ ਚੇਅਰਪਰਸਨ ਪ੍ਰਦੀਪ  ਕੌਰ, ਐਮ.ਡੀ ਬਿਕਰਮ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਧੀਨ ਪ੍ਰਿੰਸੀਪਲ ਰੇਨੂੰ ਬਾਲਾ ਤੇ ਪ੍ਰਿੰਸੀਪਲ ਅਮਨਦੀਪ ਕੌਰ ਢਿੱਲੋਂ ਦੀ ਅਗਵਾਈ ਵਿੱਚ ਹੋਏ ਰੱਖੜੀ ਉਤਸਵ ਦੌਰਾਨ ਦੌਰਾਨ ਵਿਦਿਆਰਥੀਆਂ ਦੇ ਸੁੰਦਰ  ਰੱਖੜੀ ਅਤੇ ਕਾਰਡ ਮੇਕਿੰਗ ਮੁਕਾਬਲੇ ਕਰਵਾਏ ਗਏ। ਇਨਾਂ ਮੁਕਾਬਲਿਆਂ ਵਿੱਚ  ਜੀ.ਆਰ.ਡੀ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਅਤੇ ਸਕੂਲ ਦੇ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਬੜੇ ਹੀ ਜੋਸ਼ ਖਰੋਸ਼ ਨਾਲ ਭਾਗ ਲਿਆ। ਇਸ ਮੌਕੇ ਪ੍ਰਿੰਸੀਪਲ ਅਮਨਦੀਪ ਕੌਰ ਢਿੱਲੋਂ ਤੇ ਪ੍ਰਿੰਸੀਪਲ ਰੇਨੂ ਬਾਲਾ ਨੇ ਰੱਖੜੀ ਦੇ ਪਵਿੱਤਰ ਤਿਉਹਾਰ ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਇਹ ਤਿਉਹਾਰ ਹਰ ਸਾਲ ਹੀ ਭੈਣਾਂ ਵੱਲੋਂ ਆਪਣੇ ਭਰਾਵਾਂ ਦੇ ਰੱਖੜੀ ਬੰਨ ਕੇ ਬੜੇ ਹੀ ਚਾਵਾਂ ਨਾਲ ਮਨਾਇਆ ਜਾਂਦਾ ਹੈ।  ਇਸ ਮੌਕੇ ਉਹਨਾਂ ਸਮੂਹ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਰੱਖੜੀ ਦੇ ਤਿਉਹਾਰ ਦੀ ਮੁਬਾਰਕਬਾਦ ਦਿੱਤੀ। ਇਸ ਮੌਕੇ ਸੁੰਦਰ ਰੱਖੜੀ ਬਣਾਉਣ ਤੇ ਕਾਰਡ ਮੇਕਿੰਗ ਮੁਕਾਬਲਿਆਂ ਵਿੱਚ ਪੋਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੈਨੇਜਰ ਸਰਬਜੀਤ ਸਿੰਘ ਮੋਮੀ, ਦਲਜਿੰਦਰ ਕੌਰ ਗੁਰਪ੍ਰੀਤ ਕੌਰ ਮਨਦੀਪ ਕੌਰ ਲਵਲੀ ਸੈਣੀ ਪਾਇਲ ਹਾਂਡਾ,ਕਸ਼ਮੀਰ ਕੌਰ, ਹਰਪ੍ਰੀਤ ਕੌਰ, ਮਨਪ੍ਰੀਤ ਕੌਰ ਆਦਿ ਵੀ ਹਾਜ਼ਰ ਸਨ।