ਕੇਐਮਐਸ ਕਾਲਜ ਵਿਖੇ ਗਾਂਧੀ ਜਯੰਤੀ ਦੇ ਮੌਕੇ ਤੇ ਕਰਵਾਈ ਭਾਸ਼ਣ ਪ੍ਰਤੀਯੋਗਿਤਾ : ਪ੍ਰਿੰਸੀਪਲ ਡਾ. ਸ਼ਬਨਮ ਕੌਰ

ਦਸੂਹਾ,(ਰਾਜਦਾਰ ਟਾਇਮਸ): ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਵਿਖੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਮਨਾਇਆ ਗਿਆ।ਗਾਂਧੀ ਜਯੰਤੀ ਦੇ ਮੌਕੇ ਤੇ ਵਿਦਿਆਰਥੀਆਂ ਵਿਚਕਾਰ ਭਾਸ਼ਣ ਪ੍ਰਤੀਯੋਗਿਤਾ ਕਰਵਾਈ ਗਈ।ਇਸ ਵਿੱਚ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਮਹਾਤਮਾ ਗਾਂਧੀ ਜੀ ਦੇ ਜੀਵਨ ਅਤੇ ਸੰਘਰਸ਼ ਬਾਰੇ ਜਾਣਕਾਰੀ ਦਿੱਤੀ। ਪ੍ਰਿੰਸੀਪਲ ਡਾ.ਸ਼ਬਨਮ ਕੌਰ ਨੇ ਵਿਦਿਆਰਥੀਆਂ ਨੂੰ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੁਆਰਾ ਦੱਸੇ ਅਹਿੰਸਾ ਦੇ ਰਾਹ ਤੇ ਚੱਲਣ ਅਤੇ ਦੇਸ਼ ਲਈ ਹਮੇਸ਼ਾ ਵਫਾਦਾਰ ਰਹਿਣ ਲਈ ਪ੍ਰੇਰਿਤ ਕੀਤਾ ਅਤੇ ਜੇਤੂ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਡਾਇਰੈਕਟਰ ਡਾ.ਮਾਨਵ ਸੈਣੀ, ਐਚ.ਓ.ਡੀ ਡਾ.ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਗੁਰਿੰਦਰਜੀਤ ਕੌਰ, ਮਨਜੀਤ, ਅਮਨਪ੍ਰੀਤ ਕੌਰ, ਜਗਰੂਪ ਕੌਰ, ਸੋਨਮ ਸਲਾਰੀਆ, ਅਮਨਦੀਪ ਕੌਰ, ਮਹਿਕ ਸੈਣੀ, ਜਸਵਿੰਦਰ ਕੌਰ, ਗੁਰਜੀਤ ਕੌਰ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ।

 

Previous articleयह जीवन कुछ ही पलो का है इसे प्यार, विनम्रता, आदर सत्कार व विशाल मन से जीया जाए : सुदीक्षा महाराज
Next articleਐੱਸਪੀਐੱਨ ਕਾਲਜ ਦੇ NCC ਕੈਡੇਟ ਅੰਕਿਤ ਸਿੰਘ ਨੇ ਰਚਿਆ ਇਤਿਹਾਸ