ਫਗਵਾੜਾ,(ਸ਼ਿਵ ਕੋੜਾ): ਗੁਰਦੁਆਰਾ ਸ੍ਰੀ ਬੇਰੀ ਸਾਹਿਬ ਪਿੰਡ ਲੱਖਪੁਰ ਦੀ ਪ੍ਰਬੰਧਕ ਕਮੇਟੀ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਦਿਹਾੜਾ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਉਤਸ਼ਾਹ ਪੂਰਵਕ ਮਨਾਇਆ ਜਾ ਰਿਹਾ ਹੈ। ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਪ੍ਰਧਾਨ ਮਹਿੰਦਰ ਸਿੰਘ ਢੱਡਵਾਲ ਸਾਬਕਾ ਸਰਪੰਚ ਨੇ ਦੱਸਿਆ ਕਿ ਗੁਰਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪ੍ਰਭਾਤ ਫੇਰੀਆਂ ਨੂੰ ਲੈ ਕੇ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ। ਉਹਨਾਂ ਦੱਸਿਆ ਕਿ 27 ਨਵੰਬਰ ਦਿਨ ਸੋਮਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 28 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਜਾਵੇਗਾ ਅਤੇ 29 ਨਵੰਬਰ ਦਿਨ ਬੁੱਧਵਾਰ ਨੂੰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹੈੱਡ ਗ੍ਰੰਥੀ ਭਾਈ ਅਮਨਦੀਪ ਸਿੰਘ ਵਲੋਂ ਸਰਬੱਤ ਦੇ ਭਲੇ ਅਤੇ ਸਿੱਖ ਪੰਥ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਜਾਵੇਗੀ। ਉਪਰੰਤ ਧਾਰਮਿਕ ਦੀਵਾਨ ਸਜਾਇਆ ਜਾਵੇਗਾ। ਜਿਸ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕੀਰਤਨੀ ਜੱਥੇ ਸੰਗਤਾਂ ਨੂੰ ਗੁਰੂ ਯਸ਼ ਸਰਵਣ ਕਰਵਾਉਣਗੇ। ਗੁਰੂ ਕਾ ਲੰਗਰ ਤੇ ਚਾਹ ਪਕੋੜੇ ਦੀ ਸੇਵਾ ਅਤੁੱਟ ਵਰਤਾਈ ਜਾਵੇਗੀ। ਇਸ ਮੌਕੇ ਇਸ ਮੌਕੇ ਮੋਹਨ ਸਿੰਘ ਢੱਡਵਾਲ, ਬਲਵੀਰ ਸਿੰਘ, ਜਤਿੰਦਰ ਸਿੰਘ, ਗੁਰਦੀਪ ਸਿੰਘ, ਬਲਜੀਤ ਸਿੰਘ, ਉਂਕਾਰ ਸਿੰਘ, ਰੇਸ਼ਮ ਸਿੰਘ, ਜਸਵਿੰਦਰ ਸਿੰਘ, ਦਵਿੰਦਰ ਸਿੰਘ, ਜਗਦੀਪ ਸਿੰਘ, ਸੰਤੋਖ ਸਿੰਘ, ਰਾਮ ਸਰਨ, ਸਰਬਜੀਤ ਸਿੰਘ, ਮਹਿੰਦਰ ਪਾਲ, ਪਰਮਿੰਦਰ ਸਿੰਘ, ਜਸਕਰਨ ਸਿੰਘ, ਕੁਲਦੀਪ ਸਿੰਘ, ਹਰਦੇਵ ਸਿੰਘ, ਸ਼ਰਨਜੀਤ ਸਿੰਘ, ਲਵਪ੍ਰੀਤ ਸਿੰਘ, ਸੁਖਜੀਤ ਸਿੰਘ, ਗੁਰਮਨਵੀਰ ਸਿੰਘ ਢੱਡਵਾਲ, ਬਲਰਾਜ ਢੱਡਵਾਲ, ਗੁਰਲਵ ਢੱਡਵਾਲ, ਪਿੰਦਾ ਢੱਡਵਾਲ ਆਦਿ ਹਾਜਰ ਸਨ।