ਫਗਵਾੜਾ,(ਸ਼ਿਵ ਕੋੜਾ): ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਪਿੰਡ ਬੋਹਾਨੀ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ 647ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਪੂਰਵਕ ਸਜਾਇਆ ਗਿਆ। ਇਹ ਨਗਰ ਕੀਰਤਨ ਪਿੰਡ ਦੀ ਪਰਿਕ੍ਰਮਾ ਕਰਨ ਉਪਰੰਤ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਦਾ ਸੰਗਤਾਂ ਵਲੋਂ ਥਾਂ-ਥਾਂ ਤੇ ਭਰਵਾਂ ਸਵਾਗਤ ਕੀਤਾ ਗਿਆ। ਸੰਗਤਾਂ ਵਲੋਂ ਫਲ ਫਰੂਟ ਅਤੇ ਹੋਰ ਪਕਵਾਨਾ ਦੀ ਸੇਵਾ ਬਹੁਤ ਹੀ ਤਨਦੇਹੀ ਨਾਲ ਨਿਭਾਈ ਗਈ। ਸੁੰਦਰ ਪਾਲਕੀ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਜਿੱਥੇ ਸੁੰਦਰ ਰੁਮਾਲੇ ਭੇਂਟ ਕੀਤੇ ਗਏ ਉੱਥੇ ਹੀ ਗੁਰੂ ਸਾਹਿਬ ਦਾ ਅਸ਼ੀਰਵਾਦ ਵੀ ਲਿਆ ਗਿਆ। ਨਗਰ ਕੀਰਤਨ ਦੌਰਾਨ ਵੱਖ ਵੱਖ ਪੜਾਵਾਂ ਤੇ ਪੰਥਕ ਢਾਡੀ ਜੱਥਾ ਗਿਆਨੀ ਹਰਦੀਪ ਸਿੰਘ ਸੰਗਤਪੁਰ ਵਲੋਂ ਗੁਰੂ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਨਗਰ ਕੀਰਤਨ ਦੇ ਸਵਾਗਤ ਲਈ ਸਜਾਏ ਗਏ ਸੁੰਦਰ ਗੇਟ ਵਿਸ਼ੇਸ਼ ਖਿੱਚ ਦਾ ਕੇਂਦਰ ਸਨ। ਇਸ ਮੌਕੇ ਕਮੇਟੀ ਪ੍ਰਧਾਨ ਸੋਢੀ ਰਾਮ, ਕੈਸ਼ੀਅਰ ਗੁਰਦੀਪ ਸਿੰਘ, ਮਹਿੰਦਰ ਸਿੰਘ ਅਤੇ ਜਸਵਿੰਦਰ ਕੁਮਾਰ ਤੋਂ ਇਲਾਵਾ ਗੁਰਮੇਲ ਸਿੰਘ, ਸਤਨਾਮ ਸਿੰਘ, ਬੂਟਾ ਰਾਮ, ਹਰਮੀਤ ਸਿੰਘ ਨੀਟਾ, ਹੈੱਡ ਗ੍ਰੰਥੀ ਗੁਰਪ੍ਰੀਤ ਸਿੰਘ, ਹਰਜੀਤ ਸਿੰਘ ਲਾਡੀ ਸਰਪੰਚ ਬੋਹਾਨੀ, ਪ੍ਰੀਤਮ ਦਾਸ ਸਾਬਕਾ ਸਰਪੰਚ, ਬਿੱਲਾ ਬੋਹਾਨੀ, ਮੋਹਨ ਸਿੰਘ ਨੰਬਰਦਾਰ, ਰਾਜਪਾਲ ਕਾਕਾ, ਵਿੱਕੀ ਬੋਹਾਨੀ ਲਵ ਸਟੂਡੀਓ, ਰਾਮ ਲਾਲ, ਤੇਜਪਾਲ ਆਦਿ ਹਾਜਰ ਸਨ।