ਭਵਾਨੀਗੜ੍ਹ,(ਵਿਜੈ ਗਰਗ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਹਾਰ ਕਬੂਲਦੇ ਹੋਏ ਪਾਰਟੀ ਪ੍ਰਧਾਨ ਦੇ ਅਹੁਦੇ  ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ।ਇਹ ਵਿਚਾਰ ਪਾਰਟੀ ਦੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਕਾਕੜਾ ਨੇ ਅਤੇ ਸੀਨੀਅਰ ਆਗੂ ਜਥੇਦਾਰ ਇੰਦਰਜੀਤ ਸਿੰਘ ਤੂਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥਕ ਪਾਰਟੀ ਹੈ।ਪਾਰਟੀ ਪੰਥਕ ਏਜੰਡੇ ਤੋਂ ਭਟਕ ਗਈ ਹੈ।ਬਾਦਲ ਦੀ ਅਗਵਾਈ ,ਚ ਪਾਰਟੀ ਵਿਧਾਨ ਸਭਾ ਚੋਣਾਂ ਦੋ ਵਾਰ ਹਾਰ ਚੁੱਕੀ ਹੈ। ਕਾਕਡ਼ਾ ਨੇ ਕਿਹਾ ਕਿ ਸਮਾਂ ਉਹ ਜ਼ਿਲ੍ਹਾ ਸੰਗਰੂਰ ਵਿੱਚ ਅਕਾਲੀ ਦਲ ਦੀ ਹੋਈ ਹਾਰ ਦੀ ਜ਼ਿੰਮੇਵਾਰੀ ਕਬੂਲਦਿਆਂ ਪਾਰਟੀ ਦੇ ਅਹੁਦਿਆਂ ਤੋਂ ਅਸਤੀਫਾ ਦਿੰਦੇ ਹਨ।ਜਥੇਦਾਰ ਹਰਵਿੰਦਰ ਸਿੰਘ ਕਾਕੜਾ ਨੇ ਕਿਹਾ ਕਿ ਪਾਰਟੀ ਨੂੰ ਸੋਚ ਵਿਚਾਰ ਕਰਕੇ ਬਾਦਲ ਥਾਂ ਕਿਸੇ ਟਕਸਾਲੀ ਆਗੂ ਨੂੰ ਪਾਰਟੀ ਦੀ ਵਾਗਡੋਰ ਸੰਭਾਲਣੀ ਚਾਹੀਦੀ ਹੈ ਅਤੇ ਪ੍ਰਧਾਨ ਹੋਰ ਕਿਸੇ ਆਗੂ ਨੂੰ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਪੰਥਕ ਆਗੂਆਂ ਨੂੰ ਇਕ ਪਲੇਟਫਾਰਮ ਤੇ ਇਕੱਠਾ ਕੀਤਾ ਜਾਵੇ।ਪਾਰਟੀ ਹਾਈ ਕਮਾਂਡ ਨੂੰ ਚਾਹੀਦਾ ਹੈ ਕਿ ਟੌਹੜਾ ਪਰਿਵਾਰ, ਬਰਨਾਲਾ ਪਰਿਵਾਰ, ਤਲਵੰਡੀ ਪਰਿਵਾਰ ਅਤੇ ਢੀਂਡਸਾ ਪਰਿਵਾਰ ਨੂੰ ਸੰਭਾਲ ਕੇ ਰੱਖੇ। ਇਸ ਮੌਕੇ ਭਰਪੂਰ ਸਿੰਘ ਫੱਗੂਵਾਲਾ ਸਾਬਕਾ ਪ੍ਰਧਾਨ, ਹਰਜੀਤ ਸਿੰਘ ਬੀਟਾ ਸਾਬਕਾ ਪ੍ਰਧਾਨ ਟਰੱਕ ਯੂਨੀਅਨ, ਦਿਲਬਾਗ ਸਿੰਘ, ਪ੍ਰਧਾਨ ਕਿਸਾਨ ਵਿੰਗ ਦੇ ਜ਼ਿਲ੍ਹਾ ਸੰਗਰੂਰ ਜਥੇਦਾਰ ਹਾਕਮ ਸਿੰਘ ਬਾਲਦ ਖੁਰਦ, ਹਰਵਿੰਦਰ ਸਿੰਘ ਬੰਟੀ  ਢਿੱਲੋਂ, ਗੁਰਮੇਲ ਸਿੰਘ ਤੂਰ, ਅਜੀਤ ਸਿੰਘ ਚਹਿਲ ਅਤੇ ਕਰਨੈਲ ਸਿੰਘ ਆਲੋਅਰਖ ਆਦਿ ਹਾਜ਼ਰ ਸਨ।

Previous articleभीषण गर्मी में राहत पहुंचाने के लिए श्रीराधा कृष्ण गांव तगड़ खुर्द मन्दिर कमेटी द्वारा लगाई गई छबील
Next article