ਹੁਸ਼ਿਆਰਪੁਰ,(ਰਾਜਦਾਰ ਟਾਇਮਸ): ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਕੋਮਲ ਮਿੱਤਲ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਆਮਦ ਦੇ ਮੱਦੇਨਜ਼ਰ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ 5 ਮਈ ਨੂੰ ਗੁਰਦੁਆਰਾ ਕਿਲਾ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ, ਪਿੰਡ ਸਿੰਘਪੁਰ, ਥਾਣਾ ਹਾਜੀਪੁਰ ਵਿੱਚ ਸਮਾਗਮ ਵਾਲੇ ਸਥਾਨ ਅਤੇ ਆਸ-ਪਾਸ ਦੇ ਖੇਤਰ ਵਿੱਚ ਡਰੋਨ ਉਡਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।